ਇੰਡੀਕ ਵਰਡ ਪ੍ਰੋਸੈੱਸਰ 'ਅੱਖਰ-2016' ਭਾਰਤੀ ਭਾਸ਼ਾਵਾਂ ਲਈ ਇੱਕ ਮਹੱਤਵਪੂਰਨ ਵਰਡ ਪ੍ਰੋਸੈੱਸਰ ਹੈ। ਇਸ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਤਕਨੀਕੀ ਵਿਕਾਸ ਦੇ ਉਚਤਮ ਕੇਂਦਰ ਦੇ ਡਾਇਰੈਕਟਰ ਤੇ ਉੱਘੇ ਕੰਪਿਊਟਰ ਵਿਗਿਆਨੀ ਡਾ. ਗੁਰਪ੍ਰੀਤ ਸਿੰਘ ਲਹਿਲ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਹੈ।